ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ

ਸ਼੍ਰੀਨਗਰ –ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਸੁਰੱਖਿਆ ਬਲਾਂ ਦਾ ਅੱਤਵਾਦੀਆਂ ਨਾਲ ਮੁਕਾਬਲਾ ਹੋਇਆ ਹੈ। ਦੋਵਾਂ ਪਾਸਿਆਂ ਤੋਂ ਗੋਲੀਬਾਰੀ ਜਾਰੀ ਹੈ। ਵ੍ਹਾਈਟ ਨਾਈਟ ਕੋਰ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਮੁਕਾਬਲਾ ਕਿਸ਼ਤਵਾੜ ਦੇ ਕੇਸ਼ਵਾਨ ਖੇਤਰ ਵਿੱਚ ਹੋ ਰਿਹਾ ਹੈ। ਸੁਰੱਖਿਆ ਬਲਾਂ ਨੇ ਇਲਾਕੇ ਨੂੰ ਪੂਰੀ ਤਰ੍ਹਾਂ ਘੇਰ ਲਿਆ ਹੈ।

ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦੇ ਹੋਏ, ਫੌਜ ਦੇ ਜਵਾਨਾਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਕੀਤੀ। ਫੌਜ ਦੇ ਜਵਾਨਾਂ ਨੇ ਜਵਾਬੀ ਕਾਰਵਾਈ ਕੀਤੀ।