ਜੰਡਿਆਲਾ ਗੁਰੂ: ਕ੍ਰਾਂਤੀਕਾਰੀ ਪ੍ਰੈਸ ਕਲੱਬ ਵੱਲੋਂ ਜੰਡਿਆਲਾ ਗੁਰੂ ਸ਼ਹਿਰ ਵਿੱਚ ਆਪਣੀ ਨਵੀਂ ਟੀਮ ਦਾ ਅਧਿਕਾਰਕ ਗਠਨ ਕੀਤਾ ਗਿਆ। ਇਸ ਮੌਕੇ ਅੰਕਿਤ ਜੈਨ ਨੂੰ ਜੰਡਿਆਲਾ ਗੁਰੂ ਯੂਨਿਟ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ, ਜਦਕਿ ਸੁਖਦੇਵ ਸਿੰਘ ਜਾਣੀਆਂ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਬਲਰਾਜ ਸਿੰਘ ਨੂੰ ਜਨਰਲ ਸਕੱਤਰ ਦੀ ਜਿੰਮੇਵਾਰੀ ਸੌਂਪੀ ਗਈ।
ਨਵੇਂ ਪ੍ਰਧਾਨ ਅੰਕਿਤ ਜੈਨ ਨੇ ਕਿਹਾ ਕਿ ਟੀਮ ਵੱਲੋਂ ਦਿੱਤੀ ਗਈ ਜਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣਗੇ ਅਤੇ ਹਰ ਪੱਤਰਕਾਰ ਦੇ ਹੱਕ ਵਿੱਚ ਖੜ੍ਹੇ ਰਹਿਣਗੇ। ਉਨ੍ਹਾਂ ਕਿਹਾ ਕਿ ਪ੍ਰੈਸ ਕਲੱਬ ਦਾ ਮਕਸਦ ਪੱਤਰਕਾਰ ਭਾਈਚਾਰੇ ਦੀ ਇਕਜੁਟਤਾ ਅਤੇ ਸਮਾਜਕ ਮਸਲਿਆਂ ਨੂੰ ਉਠਾਉਣਾ ਹੈ।
ਸੀਨੀਅਰ ਮੀਤ ਪ੍ਰਧਾਨ ਸੁਖਦੇਵ ਸਿੰਘ ਨੇ ਦੱਸਿਆ ਕਿ ਜੰਡਿਆਲਾ ਗੁਰੂ ਦੇ ਸਰਾ ਰੋਡ ’ਤੇ ਆਟੋ ਚਾਲਕਾਂ ਕਾਰਨ ਬਣ ਰਹੀ ਟਰੈਫਿਕ ਸਮੱਸਿਆ ਨੂੰ ਲੈ ਕੇ ਜਲਦ ਹੀ ਐਸਐਚਓ ਜੰਡਿਆਲਾ ਅਤੇ ਨਗਰ ਕੌਂਸਲ ਜੰਡਿਆਲਾ ਗੁਰੂ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ, ਤਾਂ ਜੋ ਆਮ ਲੋਕਾਂ ਨੂੰ ਆ ਰਹੀ ਪਰੇਸ਼ਾਨੀ ਦਾ ਹੱਲ ਹੋ ਸਕੇ।
ਇਸ ਮੌਕੇ ਕ੍ਰਾਂਤੀਕਾਰੀ ਪ੍ਰੈਸ ਕਲੱਬ ਦੇ ਪੰਜਾਬ ਸੀਨੀਅਰ ਮੀਤ ਪ੍ਰਧਾਨ ਜੀਵਨ ਸ਼ਰਮਾ, ਜ਼ਿਲ੍ਹਾ ਅੰਮ੍ਰਿਤਸਰ ਪ੍ਰਧਾਨ ਵਿਕਰਮਜੀਤ ਸਿੰਘ, ਅਵਤਾਰ ਸਿੰਘ ਜਾਣੀਆ, ਇੰਦਰਜੀਤ ਸਿੰਘ ਟਾਂਗਰਾ, ਗੋਪਾਲ ਕਪੂਰ ਝਬਾਲ, ਗਗਨਦੀਪ ਸਿੰਘ ਅੰਮ੍ਰਿਤਸਰ ਸਮੇਤ ਹੋਰ ਮੈਂਬਰ ਹਾਜ਼ਰ ਸਨ।

