ਵਡਾਲਾ ਬਾਂਗਰ ‘ਚ ਖੈਹਿਰਾ ਮੈਡੀਕਲ ਸਟੋਰ ਦੇ ਮਾਲਕ ‘ਤੇ ਚਲਾਈਆਂ ਗੋਲੀਆਂ

ਕਲਾਨੌਰ- ਪੁਲਿਸ ਥਾਣਾ ਕਲਾਨੌਰ ਅਧੀਨ ਪੈਂਦੇ ਅੱਡਾ ਵਡਾਲਾ ਬਾਂਗਰ ਸਥਿਤ ਖੈਹਿਰਾ ਮੈਡੀਕਲ ਸਟੋਰ ਦੇ ਮਾਲਕ ‘ਤੇ ਸੋਮਵਾਰ ਨੂੰ ਚਿੱਟੇ ਦਿਨ ਇੱਕ ਮੋਟਰਸਾਈਕਲ ਨਕਾਬਪੋਸ਼ ਵਲੋਂ ਗੋਲੀਆਂ ਚਲਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇੱਥੇ ਦੱਸਣਯੋਗ ਹੈ ਕਿ ਪਿਛਲੇ ਸਮੇਂ ਇਸ ਸਟੋਰ ਤੋਂ ਥੋੜ੍ਹੀ ਦੂਰ ਪੈਂਦੀ ਪੁਲਿਸ ਚੌਂਕੀ ‘ਤੇ ਵੀ ਗ੍ਰਨੇਡ ਨਾਲ ਹਮਲਾ ਕੀਤਾ ਗਿਆ। ਗੋਲੀ ਚੱਲਣ ਦੀ ਖਬਰ ਨੂੰ ਲੈ ਕੇ ਇਲਾਕੇ ਵਿੱਚ ਦਹਿਸ਼ਤ ਪਾਈ ਜਾ ਰਹੀ। ਇਸ ਘਟਨਾ ਦੀ ਖਬਰ ਸੁਣਦਿਆਂ ਹੀ ਪੁਲਿਸ ਚੌਂਕੀ ਵਡਾਲਾ ਬਾਂਗਰ ਦੇ ਪੁਲਿਸ ਕਰਮਚਾਰੀ ਘਟਨਾ ਸਥਾਨ ‘ਤੇ ਪਹੁੰਚ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਨਕਾਬਪੋਸ਼ਾਂ ਵੱਲੋਂ ਦੋ ਫਾਇਰ ਕੀਤੇ ਗਏ ਹਨ।