ਭਾਰੀ ਮੀਂਹ ਕਾਰਨ ਪਠਾਨਕੋਟ-ਚੰਬਾ ਨੈਸ਼ਨਲ ਹਾਈਵੇਅ ‘ਤੇ ਧਸੀ ਸੜਕ

ਲੁਧਿਆਣਾ – ਭਾਰੀ ਮੀਂਹ ਕਾਰਨ ਪਠਾਨਕੋਟ ਚੰਬਾ ਨੈਸ਼ਨਲ ਹਾਈਵੇਅ ਦੁਨੇਰਾ ਕੁਈ ਵਿਚਕਾਰ ਲਗਭਗ 150 ਫੁੱਟ ਸੜਕ ਧੱਸ ਗਈ, ਵੱਡੇ ਵਾਹਨਾਂ ਲਈ ਆਵਾਜਾਈ ਬੰਦ ਹੋ ਗਈ ਹੈ।

ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਸੋਮਵਾਰ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ। ਅੱਜ ਵੀ ਲਗਾਤਾਰ ਪੰਜਾਬ ਭਰ ਵਿਚ ਮੀਂਹ ਪੈ ਰਿਹਾ ਹੈ।

ਮੌਸਮ ਕੇਂਦਰ ਚੰਡੀਗੜ੍ਹ ਮੁਤਾਬਕ ਚੰਡੀਗੜ੍ਹ ਵਿਚ 3.2 ਮਿਲੀਮੀਟਰ, ਅੰਮ੍ਰਿਤਸਰ ਵਿਚ 0.5, ਪਟਿਆਲਾ ਵਿਚ 2.4, ਪਠਾਨਕੋਟ ਵਿਚ 27.5, ਰੋਪੜ ’ਚ 10.8 ਤੇ ਨਵਾਂਸ਼ਹਿਰ ਵਿਚ 9.0 ਮਿਲੀਮੀਟਰ ਬਾਰਿਸ਼ ਰਿਕਾਰਡ ਕੀਤੀ ਗਈ।

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਦਿਨ ਦਾ ਤਾਪਮਾਨ 29 ਤੋਂ 30 ਡਿਗਰੀ ਸੈਲਸੀਅਸ ਵਿਚਾਲੇ ਦਰਜ ਕੀਤਾ ਗਿਆ।

ਉੱਧਰ ਮੌਸਮ ਵਿਭਾਗ ਦੀ ਪੇਸ਼ੀਨਗੋਈ ਮੁਤਾਬਕ ਮੰਗਲਵਾਰ ਨੂੰ ਮੌਸਮ ਸਾਫ਼ ਰਹੇਗਾ। ਇਸ ਤੋਂ ਬਾਅਦ 13 ਤੋਂ 15 ਤੱਕ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਹੋ ਸਕਦੀ ਹੈ। 16 ਅਗਸਤ ਤੋਂ ਮੌਸਮ ਸਾਫ਼ ਹੋ ਜਾਵੇਗਾ।